Author Topic: *Punjab CM okays online government teacher transfer policy from next session* C  (Read 895 times)

Gaurav Rathore

 • News Editor
 • *****
 • Offline
 • Posts: 5468
 • Gender: Male
 • Australian Munda
  • View Profile


*ਅਗਲੇ ਸੈਸ਼ਨ ਤੋਂ ਸਰਕਾਰੀ ਅਧਿਆਪਕਾਂ ਦਾ ਹੋਵੇਗਾ ਆਨਲਾਈਨ ਤਬਾਦਲਾ*

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਅਤੇ ਕਈ ਹੋਰ ਸੂਬਿਆਂ ਦੀ ਤਰਜ ਤੇ ਅਗਲੇ ਅਕਾਦਮਿਕ ਸੈਸ਼ਨ ਤੋਂ ਸਰਕਾਰੀ ਅਧਿਆਪਕਾਂ ਦੇ ਵਾਸਤੇ ਔਨਲਾਈਨ ਤਬਾਦਲਾ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਇੱਕ ਸਰਾਕਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਫੈਸਲਾ ਸਿੱਖਿਆ ਵਿਭਾਗ ਦੀ ਜਾਇਜ਼ਾ ਮੀਟਿੰਗ ਦੌਰਾਨ ਲਿਆ ਤਾਂ ਜੋ ਸਕੂਲ ਅਧਿਆਪਕਾਂ ਦੇ ਤਬਾਦਲੇ ਦੇ ਲਈ ਸੁਵਿਧਾ ਪ੍ਰਦਾਨ ਕੀਤੀ ਜਾ ਸਕੇ ਅਤੇ ਤਬਾਦਲਿਆਂ ਦੀ ਪ੍ਰਕਿਰਿਆ ਨੂੰ ਜ਼ਿਆਦਾ ਪਾਰਦਰਸ਼ੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਸਕੂਲ ਸਿੱਖਿਆ ਦੇ ਵਧੀਕ ਮੁੱਖ ਸਕੱਤਰ ਨੂੰ ਨਵੀਂ ਤਬਾਦਲਾ ਨੀਤੀ ਦੇ ਵਿਧੀ ਵਿਧਾਨ ਬਾਰੇ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਨਾਲ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਜਿਸਦੇ ਹੇਠ ਸਕੂਲਾਂ ਨੂੰ ਪੰਜ ਜ਼ੋਨਾਂ ਵਿੱਚ ਵੰਡਿਆ ਜਾਵੇਗਾ। ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਅਧਿਆਪਕਾਂ ਖਾਸਕਰ ਪ੍ਰਾਇਮਰੀ ਅਧਿਆਪਕਾਂ ਦੀ ਤਾਇਨਾਤੀ ਉਨ੍ਹਾਂ ਦੇ ਪਿੰਡਾਂ ਦੇ ਨੇੜੇ ਕੀਤੀ ਜਾਵੇ ਤਾਂ ਜੋ ਉਹ ਸਮਰਪਣ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਸਕਣ।
ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਲਈ ਖੇਡ-ਮੈਦਾਨ, ਬਿਜਲੀ, ਫਰਨੀਚਰ, ਪਖਾਨੇ ਸਣੇ ਢੁਕਵਾਂ ਬੁਨਿਆਦੀ ਢਾਂਚਾ ਯਕੀਨੀ ਬਣਾਉਣ ਲਈ ਆਉਂਦੇ ਬਜਟ ਦੌਰਾਨ ਵਿਸ਼ੇਸ਼ ਵਿਵਸਥਾ ਕਰਨ ਲਈ ਪ੍ਰਮੁੱਖ ਸਕੱਤਰ ਵਿੱਤ ਨੂੰ ਆਖਿਆ ਹੈ। ਉਨ੍ਹਾਂ ਨੇ ਇਸ ਸਬੰਧੀ ਵਿੱਤ ਵਿਭਾਗ ਕੋਲ ਜ਼ਰੂਰੀ ਮੰਗ ਦੇ ਵਾਸਤੇ ਖਰਚੇ ਦਾ ਅਨੁਮਾਨ ਤਿਆਰ ਕਰਨ ਲਈ ਵੀ ਸਕੂਲ ਸਿੱਖਿਆ ਦੇ ਵਧੀਕ ਸਕੱਤਰ ਨੂੰ ਵੀ ਨਿਰਦੇਸ਼ ਜਾਰੀ ਕੀਤੇ।
ਸਕੂਲਾਂ ਵਿੱਚ ਵਾਈ-ਫਾਈ ਦੀ ਸੁਵਿਧਾ ਮੁਹੱਈਆ ਕਰਾਉਣ ਵਾਸਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਟੈਲੀਫੋਨ ਕੰਪਨੀਆਂ ਨਾਲ ਦਰਾਂ ਬਾਰੇ ਗਲਬਾਤ ਕਰਨ ਵਾਸਤੇ ਆਖਿਆ। ਇਹ ਸਹੂਲਤ ਮਹੱਈਆ ਕਰਵਾਉਣ ਵਾਸਤੇ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਸੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਫਾਇਦੇ ਲਈ ਕੰਪਿਊਟਰ ਲੈਬਾਂ ਵਿਚ ਵਾਈ-ਫਾਈ ਹੌਟਸਪੋਟਸ ਸਥਾਪਤ ਕਰਨ ਲਈ ਵਿਧੀ ਵਿਧਾਨ ਤਿਆਰ ਕਰਨ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦਸਵੀਂ ਤੋਂ ਸਕੂਲ ਦੇ ਪਾਠਕ੍ਰਮ ਵਿਚ ਵਿਦੇਸ਼ੀ ਭਾਸ਼ਾਵਾਂ ਨੂੰ ਚੋਣਵੇਂ ਵਿਸ਼ੇ ਵਜੋਂ ਸ਼ਾਮਲ ਕਰਨ ਲਈ ਵੀ ਨਿਰਦੇਸ਼ ਦਿੱਤੇ ਤਾਂ ਜੋ ਇੱਥੋਂ ਦੇ ਵਿਦਿਆਰਥੀ ਵਿਸ਼ਵ ਪੱਧਰ ਤੇ ਮੁਕਾਬਲੇਬਾਜ਼ੀ ਦੇ ਯੋਗ ਹੋ ਸਕਣ। ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਨੂੰ ਚਾਈਨੀਜ਼, ਜਪਾਨੀ, ਫਰੈਂਚ ਅਤੇ ਜਰਮਨ ਵਰਗੀਆਂ ਭਾਸ਼ਾਵਾਂ ਚੋਣਵੇਂ ਵਿਸ਼ੇ ਵਜੋਂ ਸ਼ਾਮਲ ਕਰਨ ਲਈ ਆਖਿਆ ਹੈ ਤਾਂ ਜੋ ਇਹ ਵਿਦਿਆਰਥੀ ਨਾ ਕੇਵਲ ਦੇਸ਼ ਵਿਚ ਸਗੋਂ ਵਿਦੇਸ਼ਾਂ ਵਿਚ ਵੀ ਚੰਗਾ ਰੁਜ਼ਗਾਰ ਪ੍ਰਾਪਤ ਕਰ ਸਕਣ।
ਸਕੂਲਾਂ ਵਿੱਚ ਅੰਗਰੇਜ਼ੀ ਦੀ ਪੜ੍ਹਾਈ ਦੀ ਮਾੜੀ ਹਾਲਤ ਤੇ ਚਿੰਤਾ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਤਿੰਨਾਂ ਸਰਕਾਰੀ ਯੂਨੀਵਰਸਿਟੀਆਂ ਦੇ ਅੰਗਰੇਜ਼ੀ ਵਿਭਾਗਾਂ ਨੂੰ ਕਿਹਾ ਕਿ ਉਹ ਵਧੀਆ ਟਰੇਨਰ ਤਿਆਰ ਕਰਨ ਜੋ ਅੱਗੇ ਸਾਡੇ ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਸੈਕੰਡਰੀ ਤੱਕ ਦੇ ਅੰਗਰੇਜ਼ੀ ਅਧਿਆਪਕਾਂ ਨੂੰ ਅੱਗੇ ਤਿਆਰ ਕਰਨ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹਈਆ ਕਰਵਾ ਸਕਣ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸੂਬੇ ਵਿੱਚ ਅੰਗਰੇਜ਼ੀ ਪੜ੍ਹਾਈ ਅਤੇ ਸਿੱਖਣ ਦੇ ਪੱਧਰ ਵਿੱਚ ਸੁਧਾਰ ਲਿਆਂਦਾ ਜਾ ਸਕੇਗਾ ਅਤੇ ਵਿਦਿਅਰਥੀਆਂ ਨੂੰ ਚੰਗੇ ਸੰਚਾਰ ਦੇ ਯੋਗ ਬਨਾਇਆ ਜਾ ਸਕੇਗਾ।
ਮੁੱਖ ਮੰਤਰੀ ਨੇ ਹਰਿਆਣਾ ਦੀ ਤਰਜ਼ ਤੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਅਤੇ ਨਰਸਰੀ ਕਲਾਸਾਂ ਸ਼ੁਰੂ ਕਰਨ ਦਾ ਸੁਝਾਅ ਦਿੱਤਾ ਤਾ ਜੋ ਸਿੱਖਣ ਦੇ ਹੁਨਰ ਖਾਸਕਰ ਅੰਗਰੇਜ਼ੀ ਸਿੱਖਣ ਵਿੱਚ ਵਾਧਾ ਕੀਤਾ ਜਾ ਸਕੇ।
ਮਾੜੀ ਅਕਾਦਮਿਕ ਕਾਰਗੁਜ਼ਾਰੀ ਦੇ ਕਾਰਨ ਹਥਿਆਰਬੰਦ ਸੈਨਾਵਾਂ ਵਿਚ ਪੰਜਾਬੀ ਨੌਜਵਾਨਾਂ ਦੀ ਘਟ ਰਹੀ ਭਰਤੀ ਤੇ ਚਿੰਤਾ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਪਹਿਲ ਦੇ ਅਧਾਰ ਤੇ ਸਿੱਖਿਆ ਦਾ ਪੱਧਰ ਉੱਚਾ ਕਰਨ ਦੀ ਜ਼ਰੂਰਤ ਤੇ ਜ਼ੋਰ ਦਿੱਤਾ।

Gaurav Rathore

 • News Editor
 • *****
 • Offline
 • Posts: 5468
 • Gender: Male
 • Australian Munda
  • View Profile
*Punjab CM okays online government teacher transfer policy from next session*

Chandigarh: Punjab Chief Minister Captain Amarinder Singh on Wednesday approved a policy for online transfer of government teachers from the next academic session, on the lines of a similar system existing in several other states, including neighbouring Haryana.

The decision, taken by the Chief Minister at an Education Department review meeting here, will facilitate transfer of school teachers, while making the process more transparent, according to an official spokesperson. The Chief Minister directed the Additional Chief Secretary (School Education) to discuss the modalities of the new transfer policy, which will categorize the schools into five zones, with his Principal Secretary. The Chief Minister also suggested posting of teachers, especially in primary schools, in their villages or surrounding areas to enable them to discharged their duties with dedication and honesty.

The Chief Minister further asked the Principal Secretary Finance to make a special provision in the forthcoming budget to ensure proper infrastructure in terms of electricity, furniture, toilets and playgrounds for the students in all government schools in the state. He directed the Additional Chief Secretary (School Education) to work out the estimated expenditure for raising the necessary demand with the Finance department in this regard.

In another directive, the Chief Minister asked the officials concerned to negotiate the best rates with telecom companies for providing Wi-Fi facility in schools, as promised by the Congress in its poll manifesto. He directed the officials to work out the modalities for the installation of Wi-Fi hotspots in computer labs for the benefit of students in government schools.

At the meeting, the Chief Minister also directed the inclusion of foreign languages as optional subject in the school curriculum from class X onwards to enable students to complete globally. He urged the school education department to include languages such as Chinese, Japanese, French and German as optional subjects to enable gainful employment of students not just within the country but globally too.

Expressing concern over the deteriorating standards of English teaching in schools, Captain Amarinder asked the English departments of the three state universities to prepare master trainers who could further train other English teachers from the primary to the higher secondary level to impart quality education to students. This, he said, would help improve the standard of English teaching and learning in the state, empowering the students to meet global communication needs.

The Chief Minister also suggested introduction of pre-nursery and nursery classes in government schools, on the Haryana pattern, to enable the development of learning skills, especially English, among the tiny tots and empower them for onward education.

Expressing dismay over the low intake of Punjabi youth in the armed forces on all India basis due to their poor academic performance, Captain Amarinder underlined the need to raise the level of education in the state on priority.

Captain Amarinder also directed Additional Chief Secretary (School Education) to sort out the issue of six problematic Model Schools being run in Public Private Partnership mode by the FCS Software Solutions before the start of next academic session on priority.

Prominent amongst those who attended the meeting were Education Minister Aruna Chaudhary, Chief Secretary Karan Avtar Singh, Additional Chief Secretary (School Education) G. Vajralingam, Principal Secretary to Chief Minister Tejveer Singh, Media Advisor to Chief Minister Raveen Thukral, Principal Secretary Finance Anirudh Tiwari and Director General School Education Pardeep Sabharwal.k

 

Punjab ਦੇ ਸਾਰੇ ਸਰਕਾਰੀ ਸਕੂਲਾਂ 'ਚ ਲੱਗਣਗੇ CCTV !

Started by sheemar

Replies: 0
Views: 1118
Last post September 12, 2017, 06:11:48 PM
by sheemar
Punjab University,no.1 University in ranking

Started by Baljit NABHA

Replies: 3
Views: 1682
Last post March 11, 2016, 09:52:22 AM
by Baljit NABHA
Punjab replaces police verification with self verification

Started by Gaurav Rathore

Replies: 26
Views: 12878
Last post July 07, 2013, 04:00:17 PM
by JKM
Punjab to observe Eid holiday on Sept 13 instead of sept 12

Started by Gaurav Rathore

Replies: 1
Views: 875
Last post September 09, 2016, 03:15:38 PM
by Baljit NABHA
CUT ON HOLIDAYS (Punjab Govt. Limit G-Holidays to 17)

Started by SHANDAL

Replies: 44
Views: 4625
Last post February 11, 2018, 05:22:19 AM
by Baljit NABHA