Author Topic: Pb cabinet meeting decision 7 June  (Read 1580 times)

Gaurav Rathore

 • News Editor
 • *****
 • Offline
 • Posts: 5452
 • Gender: Male
 • Australian Munda
  • View Profile
Pb cabinet meeting decision 7 June
« on: June 07, 2017, 08:37:00 PM »


ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਪੈਨਸ਼ਨ ਤੇ ਸਮਾਜਿਕ ਸੁਰੱਖਿਆ ਦੀਆਂ ਹੋਰ ਸਕੀਮਾਂ ਦਾ ਲਾਭ ਲੈਣ ਲਈ ਯੋਗਤਾ ਵਾਸਤੇ ਸਾਲਾਨਾ ਆਮਦਨ ਦੀ ਸੀਮਾ 60,000 ਰੁਪਏ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਸਵੈ-ਘੋਸ਼ਣਾ ਕਰਨ ਦੀ ਪ੍ਰਣਾਲੀ ਲਾਗੂ ਕਰਕੇ ਲਾਭ ਪ੍ਰਾਪਤ ਕਰਨ ਵਿੱਚ ਪੇਸ਼ ਆਉਂਦੀਆਂ ਮੁਸ਼ਕਲਾਂ ਨੂੰ ਘੱਟ ਤੋਂ ਘੱਟ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਮੁਤਾਬਕ ਅਯੋਗ ਲਾਭਪਾਤਰੀਆਂ ਨੂੰ ਬਾਹਰ ਕੱਢਣ ਵਾਸਤੇ ਚੱਲ ਰਹੀ ਜਾਂਚ ਪ੍ਰਕਿਰਿਆ ਕਾਰਨ ਆਮਦਨ ਦੀ ਸੀਮਾ ਵਧਾਉਣ ਨਾਲ ਸਰਕਾਰੀ ਖਜ਼ਾਨੇ ਤੇ ਕੋਈ ਵੀ ਵਾਧੂ ਬੋਝ ਨਹੀਂ ਪਵੇਗਾ।ਮੰਤਰੀ ਮੰਡਲ ਨੇ ਸੂਬੇ ਵਿੱਚ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਨੂੰ ਲਾਗੂ ਕਰਨ ਲਈ ਖਰੜਾ ਨੋਟੀਫਿਕੇਸ਼ਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਸਬਸਿਡਰੀ ਸਿਹਤ ਕੇਂਦਰਾਂ ਵਿੱਚ ਕੰਮ ਕਰ ਰਹੇ ਠੇਕੇ ਅਧਾਰਤ ਫਾਰਮਾਸਿਸਟਾਂ ਤੇ ਦਰਜਾ ਚਾਰ ਮੁਲਾਜ਼ਮਾਂ ਦੀ ਉਜਰਤ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਸੇਵਾਵਾਂ ਵਿੱਚ ਵਾਧਾ ਕਰਨ ਦੀ ਸਹਿਮਤੀ ਦੇ ਦਿੱਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀਹੇਠ ਹੋਈ ਮੀਟਿੰਗ ਤੋਂ ਬਾਅਦ ਮੰਤਰੀ ਮੰਡਲ ਦੇ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਟਾ-ਦਾਲ ਸਕੀਮ ਸਣੇ ਸਮਾਜਿਕਸੁਰੱਖਿਆ ਹੇਠ ਪ੍ਰਾਪਤ ਹੋਣ ਵਾਲੇ ਲਾਭਾਂ ਵਾਸਤੇ ਆਮਦਨ ਦੇ ਮਾਪਦੰਡਾਂ ਨੂੰ ਮੁੜ ਤੈਅ ਕਰਨ ਦਾ ਫੈਸਲਾ ਲਿਆ ਹੈ। ਇਸ ਅਨੁਸਾਰ ਆਮਦਨ ਦੀ ਇਹ ਸੀਮਾ ਇੱਕ ਵਿਅਕਤੀ ਲਈ ਮੌਜੂਦਾ 24,000 ਰੁਪਏ ਤੇ ਪਤੀ-ਪਤਨੀ ਲਈ 30,000 ਰੁਪਏ ਤੋ ਵਧਾ ਕੇ 60,000 ਰੁਪਏ ਕਰ ਦਿੱਤੀ ਹੈ।ਇਸ ਦੌਰਾਨ ਸ਼ਹਿਰੀ ਇਲਾਕਿਆਂ ਵਿੱਚ ਚੱਲ ਰਹੇ ਅਮਲ ਦੀਤਰ੍ਹਾਂ ਦਿਹਾਤੀ ਇਲਾਕਿਆਂ ਵਿੱਚ ਵੀ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਤੇ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਦੇ ਹੇਠ ਭੁਗਤਾਨ ਸਿੱਧਾ ਬੈਂਕ ਖਾਤਿਆਂ ਰਾਹੀਂ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਦਿਹਾਤੀ ਇਲਾਕਿਆਂ ਵਿੱਚ ਇਨ੍ਹਾਂ ਲਾਭਾਂ ਦਾ ਭੁਗਤਾਨ ਪੰਚਾਇਤਾਂ ਰਾਹੀਂ ਕੀਤਾ ਜਾਂਦਾ ਸੀ। ਇਸ ਕਾਰਨ ਦਿਹਾਤੀ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਨਵੇਂ ਨਿਯਮਾਂ ਮੁਤਾਬਕ ਅਰਜ਼ੀਕਰਤਾ ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਨਹੀਂ ਕਰਦਾ ਹੋਣਾ ਚਾਹੀਦਾ ਤੇ ਵਿਆਜ/ਕਿਰਾਏ ਦੀ ਆਮਦਨ ਸਮੇਤ ਹੋਰ ਕਿਸੇ ਵੀ ਸਰੋਤ ਤੋਂ 60 ਹਜ਼ਾਰ ਰੁਪਏ ਤੋਂ ਵੱਧ ਦੀ ਸਾਲਾਨਾ ਆਮਦਨ ਨਹੀਂ ਹੋਣੀ ਚਾਹੀਦੀ। ਇਸੇ ਤਰ੍ਹਾਂ ਅਰਜ਼ੀਕਰਤਾ ਨੂੰਸਵੈ-ਘੋਸ਼ਣਾ ਪੱਤਰ ਦੇਣਾ ਹੋਵੇਗਾ ਕਿ ਪੁਰਸ਼/ਮਹਿਲਾ (ਪਤੀ-ਪਤਨੀ ਸਮੇਤ) ਕੋਲ ਨਹਿਰੀ/ਚਾਹੀ 2.5 ਏਕੜ ਤੋਂ ਵੱਧ, ਬਰਾਨੀ ਪੰਜ ਏਕੜ ਤੇ ਸੇਮ ਪ੍ਰਭਾਵਿਤ ਖੇਤਰ ਵਿੱਚ ਪੰਜ ਏਕੜ ਤੋਂ ਵੱਧ ਜ਼ਮੀਨ ਨਹੀਂ ਹੈ।ਪਹਿਲੀ ਪ੍ਰਥਾ ਦੇ ਉਲਟ ਹੁਣ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਪੈਨਸ਼ਨ ਮਨਜ਼ੂਰ ਕਰਨ ਦੇ ਅਧਿਕਾਰ ਕ੍ਰਮਵਾਰ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓ.) ਤੇ ਕਾਰਜ ਸਾਧਕ ਅਫਸਰ, ਨਗਰ ਕੌਂਸਲ/ਸਕੱਤਰ, ਨਗਰ ਨਿਗਮ ਨੂੰ ਦਿੱਤੇ ਗਏ ਹਨ ਜੋ ਅਰਜ਼ੀ ਫਾਰਮ ਪ੍ਰਵਾਨ ਕਰਨ ਲਈ ਜ਼ਿੰਮੇਵਾਰ ਹੋਣਗੇ। ਜ਼ਿਲ੍ਹਾ ਪੱਧਰ ਤੇ ਪੈਨਸ਼ਨ ਪ੍ਰਵਾਨ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਸਮਰੱਥ ਅਥਾਰਟੀ ਹੋਵੇਗਾ ਤਾਂ ਜੋ ਪੈਨਸ਼ਨ ਦੇ ਕੇਸਾਂ ਵਿੱਚ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ। ਇਸ ਸਕੀਮ ਦੀ ਨਿਗਰਾਨੀ ਤੇ ਜਵਾਬਦੇਹੀ ਦਾ ਕੰਮ ਵੀ ਜ਼ਿਲ੍ਹਾ ਪੱਧਰ ਤੇ ਹੋਵੇਗਾ।ਰੇਰਾ ਬਾਰੇ ਮੰਤਰੀ ਮੰਡਲ ਦਾ ਮੰਨਣਾ ਹੈ ਕਿ ਸਾਰੇ ਭਾਈਵਾਲਾਂ ਦੇ ਸਲਾਹ-ਮਸ਼ਵਰੇ ਤੇ ਸੁਝਾਵਾਂ ਤੇ ਚਿੰਤਾਵਾਂ ਨੂੰ ਵਿਚਾਰ ਕੇ ਤਿਆਰ ਕੀਤੇ ਖਰੜੇ ਨਾਲ ਸੂਬੇ ਵਿੱਚ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ ਤੇ ਰੀਅਲ ਅਸਟੇਟ ਐਪੀਲੇਟ ਟ੍ਰਿਬਿਊਨਲ ਦੇ ਗਠਨ ਲਈ ਰਾਹ ਪੱਧਰਾ ਹੋਵੇਗਾ। ਇਸ ਨਾਲ ਪਲਾਟ ਤੇ ਇਮਾਰਤਾਂ ਆਦਿ ਦੀ ਵਿਕਰੀ ਪਾਰਦਰਸ਼ੀ ਤੇ ਪ੍ਰਭਾਵੀ ਢੰਗ ਨਾਲ ਕਰਨ ਨੂੰ ਉਤਸ਼ਾਹਤ ਕੀਤਾ ਜਾ ਸਕੇਗਾ। ਇਸ ਨਾਲ ਰੀਅਲ ਅਸਟੇਟ ਸੈਕਟਰ ਵਿੱਚ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਹੋਣ ਦੇ ਨਾਲ-ਨਾਲ ਇਸ ਸੈਕਟਰ ਨਾਲ ਸਬੰਧਤਵਿਵਾਦਾਂ ਨੂੰ ਵੀ ਸਹੀ ਢੰਗ ਨਾਲ ਨਿਪਟਾਇਆ ਜਾ ਸਕੇਗਾ।ਮੰਤਰੀ ਮੰਡਲ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਧੀਨ 1186 ਸਬਸਿਡਰੀ ਸਿਹਤ ਕੇਂਦਰਾਂ ਵਿੱਚ ਠੇਕੇ ਤੇ ਸਰਵਿਸ ਪ੍ਰੋਵਾਈਡਰਾਂ ਵਜੋਂ ਕੰਮ ਕਰ ਰਹੇ ਫਾਰਮਾਸਿਸਟਾਂ ਤੇ ਦਰਜਾ ਚਾਰ ਕਰਮਚਾਰੀਆਂ ਦੇ ਠੇਕਾ ਅਧਾਰਤ ਸੇਵਾਕਾਲ ਵਿੱਚ ਕੰਮ ਚਲਾਊ ਵਿਵਸਥਾ ਅਧੀਨ ਇੱਕ ਅਪ੍ਰੈਲ 2017 ਤੋਂ 31 ਮਾਰਚ 2018 ਤੱਕ ਜਾਂ ਰੈਗੂਲਰ ਭਰਤੀ ਹੋਣ ਤੱਕ ਜੋ ਵੀ ਪਹਿਲਾਂ ਹੋਵੇ, ਵਿੱਚ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਫਾਰਮਾਸਿਸਟਾਂ ਤੇ ਦਰਜਾ ਚਾਰ ਕਰਮਚਾਰੀਆਂ ਦੀ ਮੌਜੂਦਾ ਤਨਖਾਹ ਕ੍ਰਮਵਾਰ 7,000 ਰੁਪਏ ਤੋਂ ਵਧਾ ਕੇ 8,000 ਰੁਪਏ ਤੇ 3,000 ਰੁਪਏ ਤੋਂ ਵਧਾ ਕੇ 4,000 ਰੁਪਏ ਪ੍ਰਤੀ ਮਹੀਨਾ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।ਮੰਤਰੀ ਮੰਡਲ ਨੇ ਵੱਖ-ਵੱਖ ਸਮਰੱਥ ਅਥਾਰਟੀਆਂ ਦੇ ਚੇਅਰਮੈਨਾਂ ਤੇ ਮੈਂਬਰਾਂ ਦੀ ਤਨਖਾਹ ਨਾਲ ਸਬੰਧਤ ਨਿਯਮਾਂ ਬਾਰੇ ਵਿੱਤ ਵਿਭਾਗ ਨਾਲ ਸਲਾਹ ਨਾਲ ਅੰਤਮ ਫੈਸਲਾ ਲੈਣ ਦੇ ਅਧਿਕਾਰ ਮੁੱਖ ਮੰਤਰੀ ਨੂੰ ਦੇ ਦਿੱਤੇ ਹਨ। ਮੰਤਰੀ ਮੰਡਲ ਨੇ ਮੁੱਖ ਮੰਤਰੀ ਦੇ ਸਿਆਸੀ ਸਕੱਤਰਾਂ ਅਤੇ ਵੀ.ਵੀ.ਆਈ.ਪੀ. ਮੈਡੀਕਲ ਟੀਮ ਦੇ ਸੀਨੀਅਰ ਸਲਾਹਕਾਰ ਡਾ. ਵਿਜੇ ਹਰਜਾਈ ਦੀਆਂ ਸ਼ਰਤਾਂ ਤੇ ਬਾਨਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

Baljit NABHA

 • News Caster
 • *****
 • Online
 • Posts: 54327
 • Gender: Male
 • Bhatia
  • View Profile
Re: Pb cabinet meeting decision 7 June
« Reply #1 on: June 08, 2017, 05:16:24 AM »

Baljit NABHA

 • News Caster
 • *****
 • Online
 • Posts: 54327
 • Gender: Male
 • Bhatia
  • View Profile
Re: Pb cabinet meeting decision 7 June
« Reply #2 on: June 08, 2017, 08:34:57 AM »

 

GoogleTaggedHP cabinet approves Mukhya Mantri Shikshak Samman Yojana

Started by sheemar

Replies: 0
Views: 502
Last post November 11, 2016, 03:28:31 PM
by sheemar
HC directs Punjab Govt. to take decision on payment of salary for vacation perio

Started by Gaurav Rathore

Replies: 0
Views: 504
Last post October 19, 2016, 06:45:51 PM
by Gaurav Rathore
HC decision of writ of Primary Teacher to Master seniority

Started by <--Jack-->

Replies: 11
Views: 4127
Last post September 09, 2013, 04:58:00 PM
by GURLAL LECT PHYSICS
Historic decision on pensions in Delhi college's, a blow to CPF

Started by Gaurav Rathore

Replies: 0
Views: 344
Last post October 19, 2016, 09:42:11 AM
by Gaurav Rathore
COURT DECISION ON ABSENT CANDIDATES IN COUNCELLING(OLD ADD)

Started by GURLAL LECT PHYSICS

Replies: 1
Views: 1337
Last post December 25, 2011, 09:47:56 PM
by GURLAL LECT PHYSICS