ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਅਕਾਲੀ ਦਲ 'ਤੇ ਦਿੱਤੇ ਬਿਆਨ ਨਾਲ ਸਹਿਮਤੀ ਜਤਾਈ ਹੈ.... ਮਾਨ ਨੇ ਕਿਹਾ ਕਿ ਸਿੱਧੂ ਵੱਲੋਂ ਅਕਾਲੀ ਦਲ ਦਾ ਖੁੱਲ ਕੇ ਵਿਰੋਧ ਕਰਨਾ ਚਾਹੀਦਾ ਹੈ ਤੇ ਨਾਲ ਹੀ ਆਪਣੀ ਪਤਨੀ ਨੂੰ ਮੁੱਖ ਸੰਸਦੀ ਸਕੱਤਰ ਦੇ ਅਹੁਦੇ ਤੋਂ ਵੀ ਅਸਤੀਫਾ ਦਿਵਾਉਣਾ ਚਾਹੀਦਾ....
8 ਅਕਤੂਬਰ ਨੂੰ ਹਰਿਆਣਾ 'ਚ ਬੀਜੇਪੀ ਲਈ ਪ੍ਰਚਾਰ ਕਰਦਿਆਂ ਨਵਜੋਤ ਸਿੰਘ ਸਿੱਧੂ ਅਕਾਲੀ ਦਲ 'ਤੇ ਵਰ੍ਹੇ ਸਨ... ਜਿਸ ਤੋਂ ਬਾਅਦ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਿੱਧੂ ਨਾਲ ਸਹਿਮਤੀ ਜਤਾਈ ਸੀ... ਭਗਵੰਤ ਮਾਨ ਤੋਂ ਪਹਿਲਾਂ ਕੱਲ੍ਹ ABP ਸਾਂਝਾ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਸਿੱਧੂ ਆਪਣੀ ਪਤਨੀ ਨੂੰ ਮੁੱਖ ਪਾਰਲੀਮਾਨੀ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦਿਵਾਉਣ